ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ

ਗੜ੍ਹਸ਼ੰਕਰ, 2 ਸਤੰਬਰ – ਗੜ੍ਹਸ਼ੰਕਰ ਦੇ ਵਾਰਡ ਨੰ. 2 ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆ ਕੁੱਝ ਵਿਅਕਤੀਆਂ ਨੇ ਘਰ ਵਿਚ ਦਾਖਲ ਹੋ ਕੇ ਇੱਕ ਨੌਜਵਾਨਾਂ ਦਾ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋ ਹੋਈ ਹੈ।ਹਮਲੇ ਤੋਂ ਬਾਅਦ ਗੁਰਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਤੇ ਹੁਸ਼ਿਆਰਪੁਰ ਲਿਜਾਂਦੇ ਸਮੇਂ ਰਸਤੇ ਵਿਚ ਹੀ ਗੁਰਪ੍ਰੀਤ ਨੇ ਦਮ ਤੋੜ ਦਿੱਤਾ।

Leave a Reply

Your email address will not be published. Required fields are marked *