ਚੰਡੀਗੜ੍ਹ, 2 ਸਤੰਬਰ – ਕਿਸਾਨਾਂ ਦੇ ਵਿਰੋਧ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵੱਡਾ ਬਿਆਨ ਆਇਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਭੇਸ ‘ਚ ਸਿਆਸੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਕਿਸਾਨਾਂ ਦੀ ਆੜ ਵਿਚ ਹੀ ਵਿਰੋਧੀ ਧਿਰਾਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਕੁੱਝ ਤਸਵੀਰਾਂ ਦਿਖਾਉਂਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਪ੍ਰਦਰਸ਼ਨਾਂ ਪਿੱਛੇ ਕਾਂਗਰਸ ਤੇ ਆਪ ਦਾ ਹੱਥ ਹੈ ਜੋ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।