ਚੰਡੀਗੜ੍ਹ, 2 ਸਤੰਬਰ – ਪੰਜਾਬ ਸਰਕਾਰ ਨੇ ਕੋਰੋਨਾ ਦੀ ਤੀਸਰੀ ਲਹਿਰ ਨੂੰ ਦੇਖਦੇ ਹੋਏ ਨਵੇਂ ਦਿਸ਼ਾਂ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਵੇਂ ਦਿਸ਼ਾਂ ਨਿਰਦੇਸ਼ਾਂ ਵਿਚ ਕੋਰੋਨਾ ਨੂੰ ਲੈ ਕੇ ਲਗਾਈਆਂ ਪਾਬੰਦੀਆਂ 15 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਬਾਹਰੀ ਸੂਬਿਆ ਤੋਂ ਜੇਕਰ ਕੋਈ ਹਵਾਈ ਯਾਤਰਾ ਜਾਂ ਸੜਕੀ ਮਾਰਗ ਰਾਹੀ ਪੰਜਾਬ ਆਉਂਦਾ ਹੈ ਤਾਂ ਉਸ ਕੋਲ ਪਿਛਲੇ 72 ਘੰਟਿਆਂ ਦੀ RT-PCR negative report ਹੋਣੀ ਲਾਜ਼ਮੀ ਹੈ। ਇਸੇ ਤਰਾਂ ਵਿਆਹ ਸ਼ਾਦੀ, ਧਾਰਮਿਕ ਜਾਂ ਹੋਰ ਸਮਾਗਮਾਂ ਲਈ ਇਨਡੋਰ ‘ਚ 150 ਲੋਕ ਅਤੇ ਆਊਟਡੋਰ ‘ਚ 300 ਲੋਕ ਸ਼ਾਮਿਲ ਹੋ ਸਕਦੇ ਹਨ।ਰੈਸਟੋਰੈਂਟ 50% ਸਮਰੱਥਾ ਦੇ ਨਾਲ ਖੁੱਲ੍ਹੇ ਰਹਿਣਗੇ।