ਨਵੀਂ ਦਿੱਲੀ, 3 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 45,352 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 34,791 ਠੀਕ ਹੋਏ ਹਨ ਤੇ 366 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 32,097 ਨਵੇਂ ਮਾਮਲੇ ਤੇ 188 ਮੌਤਾਂ ਦਰਜ ਕੀਤੀਆਂ ਗਈਆਂ ਹਨ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,28,57,937 ਮਾਮਲੇ, 3,99,778 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,20,63,616, ਕੁੱਲ ਮੌਤਾਂ ਦੀ ਗਿਣਤੀ 4,39,895 ਅਤੇ 67,09,59,968 ਵੈਕਸੀਨੇਸ਼ਨ ਹੋ ਚੁੱਕੀ ਹੈ।