ਟੋਕੀਓ ਪੈਰਾਉਲੰਪਿਕ ‘ਚ ਭਾਰਤ ਨੇ ਜਿੱਤੇ 2 ਹੋਰ ਮੈਡਲ

ਟੋਕੀਓ, 3 ਸਤੰਬਰ – ਟੋਕੀਓ ਪੈਰਾਉਲੰਪਿਕ ‘ਚ ਪੁਰਸ਼ਾਂ ਦੇ ਹਾਈ ਜੰਪ ਮੁਕਾਬਲੇ ‘ਚ ਭਾਰਤ ਦੇ ਪ੍ਰਵੀਨ ਕੁਮਾਰ ਨੇ ਚਾਂਦੀ ਦਾ ਮੈਡਲ ਜਿੱਤਿਆ ਹੈ। 18 ਸਾਲਾਂ ਪ੍ਰਵੀਨ ਕੁਮਾਰ ਨੇ ਟੋਕੀਓ ਪੈਰਾਉਲੰਪਿਕ ‘ਚ ਡੈਬਿਊ ਕਰਦੇ ਹੋਏ 2.07 ਮੀਟਰ ਹਾਈ ਜੰਪ ਮਾਰਿਆ ਤੇ ਏਸ਼ੀਆਈ ਰਿਕਾਰਡ ਨਾਲ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰਾਂ ਨਿਸ਼ਾਨੇਬਾਜ਼ੀ ‘ਚ ਭਾਰਤ ਦੀ ਅਵਨੀ ਲੇਖਰਾ ਨੇ 50m Rifle 3P SH1 ‘ਚ ਕਾਂਸੇ ਦਾ ਮੈਡਲ ਜਿੱਤਿਆ ਹੈ। ਜਿਸ ਨਾਲ ਉਹ ਟੋਕੀਓ ਪੈਰਾਉਲੰਪਿਕ ‘ਚ 2 ਮੈਡਲ ਹਾਸਿਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਇਸ ਤੋਂ ਪਹਿਲਾ ਅਵਨੀ ਲੇਖਰਾ ਨੇ 10m Rifle 3P SH1 ਵਿਚ ਗੋਲਡ ਮੈਡਲ ਹਾਸਿਲ ਕਰਕੇ ਭਾਰਤ ਦਾ ਮਾਣ ਵਧਾਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸ਼ਾਨਦਾਰ ਉਪਲਬਧੀ ਲਈ ਅਵਨੀ ਲੇਖਰਾ ਨੂੰ ਮੁਬਾਰਕਬਾਦ ਦਿੱਤੀ ਹੈ।

Leave a Reply

Your email address will not be published. Required fields are marked *