ਚੰਡੀਗੜ੍ਹ, 3 ਸਤੰਬਰ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਅੱਜ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਮੁਲਤਵੀ ਕਰਨ ਦੇ ਪ੍ਰਸਤਾਵ ‘ਤੇ ਵੋਟਿੰਗ ਦੀ ਮੰਗ ਕੀਤੀ ਸੀ। ਕਾਂਗਰਸ ਦੇ ਕਈ ਵਿਧਾਇਕਾਂ ਨੇ ਇਸ ਦਾ ਵਿਰੋਧ ਕਰਦੇ ਹੋਏ ਮਜੀਠੀਆ ਨੂੰ ਬੈਠਣ ਲਈ ਕਿਹਾ, ਜਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੇ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ।