ਜਲੰਧਰ, 3 ਸਤੰਬਰ – ਜਲੰਧਰ ਦੇ ਭਾਰਗੋ ਕੈਂਪ ਵਿਖੇ ਇੱਕ 20 ਸਾਲਾਂ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਨ ਨੌਜਵਾਨ ਦੀ ਪਹਿਚਾਣ ਸ਼੍ਰਵਣ ਕੁਮਾਰ ਵਾਸੀ ਬਿਹਾਰ ਹਾਲ ਵਾਸੀ ਜਲੰਧਰ ਵਜੋ ਹੋਈ ਹੈ, ਜੋ ਕਿ ਭਾਰਗੋ ਕੈਂਪ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਮ੍ਰਿਤਕ ਆਪਣੇ ਭਰਾ ਨਾਲ ਜਲੰਧਰ ‘ਚ ਟਾਇਲਾਂ ਦਾ ਕੰਮ ਕਰਦਾ ਸੀ ਤੇ ਆਪਣੇ ਭਰਾ ਤੋਂ ਅਲੱਗ ਰਹਿੰਦਾ ਸੀ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲਿਆ ਤੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।