ਪਨਬੱਸ ਕਾਮੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਕਰਨਗੇ ਬੱਸਾਂ ਦਾ ਚੱਕਾ ਜਾਮ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ – ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਕੈਬਨਿਟ ਮੀਟਿੰਗ ਦੌਰਾਨ ਪਨਬੱਸ ਕਾਮਿਆਂ ਦੀਆਂ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋ ਪਨਬੱਸ ਕਾਮੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕਰਨਗੇ ਅਤੇ 7 ਸਤੰਬਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਦੇਣਗੇ। ਇਹ ਫੈਸਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ਼ ਕਾਂਟਰੈਕਟ ਵਰਕਰਜ਼ ਯੂਨੀਅਨ ਅਤੇ ਪੀ.ਆਰ.ਟੀ.ਸੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਜੇਕਰ ਫਿਰ ਵੀ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਦੇ ਨੈਸ਼ਨਲ ਹਾਈਵੇ ਜਾਮ ਕੀਤੇ ਜਾਣਗੇ।

Leave a Reply

Your email address will not be published. Required fields are marked *