ਮੋਗਾ ‘ਚ ਕਿਸਾਨਾਂ ਉੱਪਰ ਹੋਏ ਲਾਠੀਚਾਰਜ ਲਈ ਕਾਂਗਰਸ ਤੇ ਆਪ ਜ਼ਿੰਮੇਵਾਰ – ਸੁਖਬੀਰ

ਚੰਡੀਗੜ੍ਹ, 3 ਸਤੰਬਰ – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਬੀਤੇ ਦਿਨ ਮੋਗਾ ਵਿਖੇ ਅਕਾਲੀ ਦਲ ਦੀ ਰੈਲੀ ਦਾ ਵਿਰੋਧ ਕਰਨ ਵਾਲੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਸਨ। ਕਿਸਾਨਾਂ ਉੱਪਰ ਹੋਏ ਲਾਠੀਚਾਰਜ ਲਈ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਜ਼ਿੰਮੇਵਾਰ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਦਬਾ ਕੇ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਚਾਹੁੰਦੀ ਹੈ।

Leave a Reply

Your email address will not be published. Required fields are marked *