ਟੋਕੀਓ ਪੈਰਾਉਲੰਪਿਕ ‘ਚ ਭਾਰਤ ਨੇ ਜਿੱਤਿਆ ਤੀਸਰਾ ਗੋਲਡ ਮੈਡਲ

ਟੋਕੀਓ, 4 ਸਤੰਬਰ – ਟੋਕੀਓ ਪੈਰਾ ਉਲੰਪਿਕ ‘ਚ ਇਤਿਹਾਸ ਰਚਦੇ ਹੋਏ ਭਾਰਤ ਦੇ ਮਨੀਸ਼ ਨਰਵਾਲ ਨੇ P4 Mixed 50m Pistol SH1 ‘ਚ ਗੋਲਡ ਮੈਡਲ ਜਿੱਤਿਆ ਹੈ ਜਦਕਿ ਭਾਰਤ ਦੇ ਹੀ ਸਿੰਘਰਾਜ ਨੇ ਚਾਂਦੀ ਦਾ ਮੈਡਲ ਜਿੱਤਿਆ ਹੈ। ਇਸ ਦੇ ਨਾਲ ਹੀ ਟੋਕੀਓ ਪੈਰਾ ਉਲੰਪਿਕ ‘ਚ ਭਾਰਤ 3 ਗੋਲਡ ਮੈਡਲ ਹਾਸਿਲ ਕਰ ਚੁੱਕਾ ਹੈ।ਮਨੀਸ਼ ਨਰਵਾਲ ਤੇ ਸਿੰਘਰਾਜ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਨੂੰ ਮੁਬਾਰਕਬਾਦ ਦਿੱਤੀ ਹੈ।

Leave a Reply

Your email address will not be published. Required fields are marked *