ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 42,618 ਨਵੇਂ ਮਾਮਲੇ, 330 ਮੌਤਾਂ

ਨਵੀਂ ਦਿੱਲੀ, 4 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 42,618 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 36,385 ਠੀਕ ਹੋਏ ਹਨ ਤੇ 330 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 29,322 ਨਵੇਂ ਮਾਮਲੇ ਤੇ 131 ਮੌਤਾਂ ਦਰਜ ਕੀਤੀਆਂ ਗਈਆਂ ਹਨ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,29,45,907 ਮਾਮਲੇ, 4,05,681 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,21,00,001, ਕੁੱਲ ਮੌਤਾਂ ਦੀ ਗਿਣਤੀ 4,40,225 ਅਤੇ 67,72,11,205 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *