ਚੰਡੀਗੜ੍ਹ, 4 ਸਤੰਬਰ – ਹਰਿਆਣਾ ਪੁਲਿਸ ਵੱਲੋਂ ਕਰਨਾਲ ਵਿਖੇ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਅਤੇ ਮੋਗਾ ਵਿਖੇ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਪੰਜਾਬ ਭਵਨ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਓ ਕਰਨ ਜਾ ਰਹੇ ਅਕਾਲੀ ਵਰਕਰਾਂ ਉੱਪਰ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਗਈ। ਦਰਅਸਲ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ, ਜਿਨ੍ਹਾਂ ਨੂੰ ਤੋੜਨ ‘ਤੇ ਪੁਲਿਸ ਨੇ ਅਕਾਲੀ ਵਰਕਰਾਂ ਉੱਪਰ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ।