ਬਠਿੰਡਾ, 4 ਸਤੰਬਰ – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪਣਾ ਉਮੀਦਵਾਰ ਐਲਾਨਿਆ ਸੀ। ਇਸ ਐਲਾਨ ਤੋਂ ਬਾਅਦ ਆਪਣੇ ਬੇਟੇ ਨੂੰ ਟਿਕਟ ਦੇਣ ਦੀ ਮੰਗ ਨੂੰ ਲੈ ਕੇ ਸਿਕੰਦਰ ਸਿੰਘ ਮਲੂਕਾ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ ਜਿਨ੍ਹਾਂ ਨੇ ਰਾਮਪੁਰਾ ਫੂਲ ਹਲਕੇ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਸਿਕੰਦਰ ਸਿੰਘ ਮਲੂਕਾ ਦੀ ਨਾਰਾਜ਼ਗੀ ਨੂੰ ਦੇਖਲ਼ਦੇ ਹੋਏ ਉਨ੍ਹਾਂ ਨੂੰ ਮਨਾਉਣ ਲਈ ਸੁਖਬੀਰ ਸਿੰਘ ਬਾਦਲ ਅੱਜ ਸਿਕੰਦਰ ਸਿੰਘ ਮਲੂਕਾ ਦੇ ਗ੍ਰਹਿ ਪਹੁੰਚੇ ਜਿਨ੍ਹਾਂ ਨੇ ਬੰਦ ਕਮਰੇ ਵਿਚ ਸਿਕੰਦਰ ਸਿੰਘ ਮਲੂਕਾ ਤੇ ਉਨ੍ਹਾਂ ਦੇ ਬੇਟੇ ਨਾਲ ਮੁਲਾਕਾਤ ਕੀਤੀ। ਇਸ ਤੋਂ ਉਪਰੰਤ ਸਿਕੰਦਰ ਸਿੰਘ ਮਲੂਕਾ ਰਾਮਪੁਰਾ ਹਲਕੇ ਤੋਂ ਚੋਣ ਲੜਨ ਲਈ ਤਿਆਰ ਹੋ ਗਏ।