ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 42,766 ਨਵੇਂ ਮਾਮਲੇ, 308 ਮੌਤਾਂ

ਨਵੀਂ ਦਿੱਲੀ, 5 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 42,766 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 38091 ਠੀਕ ਹੋਏ ਹਨ ਤੇ 308 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 29,682 ਨਵੇਂ ਮਾਮਲੇ ਤੇ 142 ਮੌਤਾਂ ਦਰਜ ਕੀਤੀਆਂ ਗਈਆਂ ਹਨ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,29,88,673 ਮਾਮਲੇ, 4,10,048 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,21,38,092 , ਕੁੱਲ ਮੌਤਾਂ ਦੀ ਗਿਣਤੀ 4,40,533 ਅਤੇ 68.46 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *