ਨਵੀਂ ਦਿੱਲੀ, 5 ਸਤੰਬਰ – ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ‘ਚ ਹੋਰ ਰਹੀ ਕਿਸਾਨ ਮਹਾਂਪੰਚਾਇਤ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕੇਂਦਰ ਸਰਕਾਰ ਅਤੇ ਭਾਜਪਾ ਬੇਸ਼ੱਕ ਖੇਤੀ ਕਾਨੂੰਨਾਂ ਨੂੰ ਨਾਕਾਰ ਰਹੀ ਹੈ ਪਰੰਤੂ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਅੱਜ ਕਿਸਾਨਾਂ ਦੇ ਹੱਕ ਵਿਚ ਆਵਾਜ਼ ਉਠਾਉਂਦੇ ਹੋਏ ਦਿਖਾਈ ਦਿੱਤੇ। ਵਰੁਣ ਗਾਂਧੀ ਨੇ ਆਪਣੇ ਅਧਿਕਾਰਿਤ ਟਵਿੱਟਰ ‘ਤੇ ਮਹਾਂਪੰਚਾਇਤ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਨਾਲ ਉਨ੍ਹਾਂ ਲਿਖਿਆ ਹੈ ਕਿ ਇਸ ਮਹਾਂਪੰਚਾਇਤ ‘ਚ ਸਾਡੇ ਲੱਖਾਂ ਕਿਸਾਨ ਹਿੱਸਾ ਲੈ ਰਹੇ ਹਨ।ਕਿਸਾਨ ਸਾਡਾ ਮਾਸ ਤੇ ਖੂਨ ਹਨ, ਸਾਨੂੰ ਇਨ੍ਹਾਂ ਦੇ ਦਰਦ ਨੂੰ ਸਮਝਣਾ ਹੋਵੇਗਾ।ਸਾਨੂੰ ਕਿਸਾਨਾਂ ਨਾਲ ਸਨਮਾਨਜਨਕ ਤਰੀਕੇ ਨਾਲ ਫਿਰ ਤੋਂ ਜੁੜਨ ਦੀ ਲੋੜ ਹੈ। ਕਿਸਾਨਾਂ ਦੇ ਦਰਦ ਅਤੇ ਦ੍ਰਿਸ਼ਟੀਕੋਣ ਨੂੰ ਸਮਝਦੇ ਹੋਏ ਉਨ੍ਹਾਂ ਨਾਲ ਗੱਲਬਾਤ ਕਰਕੇ ਹੀ ਜ਼ਮੀਨੀ ਹਕੀਕਤ ਪਤਾ ਲੱਗ ਸਕਦੀ ਹੈ।