ਕਰਨਾਲ, 7 ਸਤੰਬਰ – ਹਰਿਆਣਾ ਦੇ ਕਰਨਾਲ ‘ਚ ਕਿਸਾਨ ਮਹਾਂਪੰਚਾਇਤ ਅੱਜ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਹਰਿਆਣਾ ਪੁਲਿਸ ਵੱਲੋਂ ਸੁਰਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਐੱਸ.ਪੀ ਕਰਨਾਲ ਗੰਗਾਰਾਮ ਪੂਨੀਆ ਨੇ ਦੱਸਿਆ ਕਿ ਸੁਰੱਖਿਆ ਵਿਵਸਥਾ ਬਣਾਈ ਰੱਖਣ ਲਈ ਕਰਨਾਲ ‘ਚ ਕੁੱਲ 40 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।ਇਸ ਦੇ ਨਾਲ ਹੀ ਕਰਨਾਲ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ‘ਚ ਧਾਰਾ 144 ਲਾਗੂ ਕਰ ਦਿੱਤੀ ਹੈ। ਹਰਿਆਣਾ ਸਰਕਾਰ ਨੇ ਭੜਕਾਉਣ ਵਾਲੀ ਸਮਗਰੀ ਅਤੇ ਅਫਵਾਹਾਂ ਦੇ ਫੈਲਣ ਤੋਂ ਰੋਕਣ ਲਈ ਕਰਨਾਲ, ਕੁਰੂਕਸ਼ੇਤਰ, ਜੀਂਦ ਅਤੇ ਪਾਣੀਪਤ ‘ਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।