ਕਰਨਾਲ, 7 ਸਤੰਬਰ – ਹਰਿਆਣਾ ਦੇ ਕਰਨਾਲ ਵਿਖੇ ਕਿਸਾਨ ਮਹਾਂਪੰਚਾਇਤ ਹੋ ਰਹੀ ਹੈ ਜਦਕਿ ਕਿਸਾਨ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਵੀ ਕੀਤੀ ਜਾ ਰਹੀ ਹੈ। ਓਧਰ ਕਰਨਾਲ ਦੇ ਆਈ.ਜੀ.ਪੀ ਨੇ ਕਿਹਾ ਕਿ ਮਹਾਂਪੰਚਾਇਤ ਨੂੰ ਲੈ ਕੇ ਮੌਕੇ ਤੋਂ ਸੂਚਨਾ ਮਿਲੀ ਹੈ ਕਿ ਕਿਸਾਨ ਮਹਾਂਪੰਚਾਇਤ ‘ਚ ਸ਼ਾਮਿਲ ਹੋਣ ਲਈ ਕੁੱਝ ਸ਼ਰਾਰਤੀ ਅਨਸਰ ਲਾਠੀਆਂ, ਲੋਹੇ ਦੀਆਂ ਰਾਡਾਂ ਆਦਿ ਘਾਤਕ ਵਸਤੂਆਂ ਨਾਲ ਕਰਨਾਲ ਪਹੁੰਚੇ ਹਨ। ਉਨ੍ਹਾਂ ਕਿਸਾਨ ਆਗੂਆਂ ਨੂੰ ਆਗਾਹ ਕਰਦੇ ਹੋਏ ਕਿਹਾ ਕਿ ਉਹ ਆਪਣੇ ਪੱਧਰ ‘ਤੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਮਹਾਂਪੰਚਾਇਤ ਵਾਲੀ ਥਾਂ ਛੱਡ ਦੇਣ ਦੀ ਅਪੀਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਹਾਲਤ ਵਿਚ ਉਹ ਕਾਨੂੰਨ ਦੀ ਉਲੰਘਣਾ ਨਾ ਕਰਨ ਅਤੇ ਕਾਨੂੰਨ ਵਿਵਸਥਾ ਬਣਾ ਕੇ ਰੱਖਣ।