ਚੰਡੀਗੜ੍ਹ, 8 ਸਤੰਬਰ – ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਵਿਧਾਨ ਸਭਾ ਸੀਟਾਂ ਬਹੁਜਨ ਸਮਾਜ ਪਾਰਟੀ ਤੋਂ ਵਾਪਿਸ ਲੈ ਲਈਆਂ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦੱਸਿਆ ਕਿ ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਇਸ ਦੇ ਬਦਲੇ ਬਹੁਜਨ ਸਮਾਜ ਪਾਰਟੀ ਨੂੰ ਕਪੂਰਥਲਾ ਅਤੇ ਸ਼ਾਮ ਚੁਰਾਸੀ ਸੀਟਾਂ ਦਿੱਤੀਆਂ ਗਈਆਂ ਹਨ।