ਜਲੰਧਰ, 8 ਸਤੰਬਰ – ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਅਦਾਲਤ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਨਕੋਦਰ ਵਿਖੇ ਧਾਰਮਿਕ ਅਸਥਾਨ ‘ਤੇ ਇੱਕ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਨੇ ਸ੍ਰੀ ਗੁਰੂ ਅਮਰਦਾਸ ਜੀ ਨੂੰ ਲੈ ਕੇ ਗਲਤ ਟਿੱਪਣੀ ਕਰ ਦਿੱਤੀ ਸੀ, ਜਿਸ ਦਾ ਸਿੱਖ ਜਥੇਬੰਦੀਆਂ ਨੇ ਸਖਤ ਵਿਰੋਧ ਕੀਤਾ ਸੀ ਤੇ ਸਿੱਖ ਜਥੇਬੰਦੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਗੁਰਦਾਸ ਮਾਨ ਉੱਪਰ ਨਕੋਦਰ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਗੁਰਦਾਸ ਮਾਨ ਦੇ ਵਕੀਲ ਵੱਲੋਂ ਇਸ ਨੂੰ ਲੈ ਕੇ ਦਿੱਤੀ ਗਈ ਜ਼ਮਾਨਤ ਦੀ ਅਪੀਲ ‘ਤੇ ਫੈਸਲਾ ਦਿੰਦੇ ਹੋਏ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਨੇ ਅਪੀਲ ਨੂੰ ਰੱਦ ਕਰ ਦਿੱਤਾ ਹੈ।