ਚੰਡੀਗੜ੍ਹ, 8 ਸਤੰਬਰ – ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮ ਉਨ੍ਹਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਹਨ।ਇਸ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਕਰਮਚਾਰੀਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ, ਜਿਸ ਤੋਂ ਬਾਅਦ ਕਰਮਚਾਰੀਆਂ ਨੇ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦਾ ਚੱਕਾ ਜਾਮ ਕਰਦੇ ਹੋਏ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੱਲ੍ਹ ਨੂੰ 4 ਘੰਟੇ ਲਈ ਬੱਸ ਅੱਡੇ ਬੰਦ ਰੱਖਣ ਅਤੇ 10 ਸਤੰਬਰ ਨੂੰ ਸਿਸਵਾਂ ਹਾਊਸ ਦੇ ਘੇਰਾਓ ਦਾ ਵੀ ਐਲਾਨ ਕੀਤਾ ਹੈ।