ਚੰਡੀਗੜ੍ਹ, 8 ਸਤੰਬਰ – ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਗਰੇਵਾਲ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਵਿਵਾਦਿਤ ਬਿਆਨ ਦਿੱਤੇ ਜਾ ਰਹੇ ਹਨ। ਹੁਣ ਫਿਰ ਹਰਜੀਤ ਗਰੇਵਲ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਹਰਜੀਤ ਗਰੇਵਾਲ ਦਾ ਕਹਿਣਾ ਹੈ ਕਿ ਅੰਦੋਲਨ ਕਰ ਰਹੇ ਕਿਸਾਨ ਨਹੀਂ ਬਲਕਿ ਕ੍ਰਿਮਨਲ ਹਨ। ਕਿਸਾਨ ਅੰਦੋਲਨ ਦੀ ਆੜ ‘ਚ ਖੇਡ ਖੇਡਿਆ ਜਾ ਰਿਹਾ ਹੈ ਜੋ ਕਿ ਚੰਗਾ ਨਹੀਂ ਹੈ। ਇਸ ਦੇ ਨਾਲ ਹੀ ਹਰਜੀਤ ਗਰੇਵਾਲ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਪਾਕਿਸਤਾਨ ਤੇ ਚੀਨ ਤੋਂ ਫੰਡਿੰਗ ਹੋ ਰਹੀ ਹੈ, ਇਸ ਲਈ ਅੰਦੋਲਨ ਲੰਮਾ ਜਾ ਰਿਹਾ ਹੈ।