ਨਵੀਂ ਦਿੱਲੀ, 8 ਸਤੰਬਰ – ਕੇਂਦਰੀ ਮੰਤਰੀ ਮੰਡਲ ਨੇ ਕਿਸਾਨਾਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਕਣਕ, ਛੋਲੇ, ਦਾਲ ਅਤੇ ਸਰੋਂ ਸਮੇਤ ਹਾੜੀ ਦੀਆਂ ਸਾਰੀਆਂ ਫਸਲਾਂ ‘ਤੇ ਘੱਟੋ ਘੱਟ ਸਮਰਥਨ ਮੁੱਲ (MSP) ਵਧਾਉਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਸਾਲ 2022-23 ਲਈ ਕਣਕ ਦੀ MSP ਨੂੰ 40 ਰੁਪਏ ਪ੍ਰਤੀ ਕੁਇੰਟਲ ਵਧਾ ਕੇ 2015 ਰੁਪਏ ਕਰ ਦਿੱਤਾ ਹੈ। ਇਸ ਤੋਂ ਇਲਾਵਾ ਛੋਲਿਆਂ ਦੀ MSP ਮੁੱਲ 130 ਰੁਪਏ ਵਧਾ ਕੇ 5,100 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।ਜਦਕਿ ਸਰ੍ਹੋਂ ਦੀ MSP ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 4,650 ਰੁਪਏ ਕਰਨ ਦਾ ਐਲਾਨ ਕੀਤਾ ਗਿਆ ਹੈ।ਨਵੀਂ MSP ਹਾੜੀ ਦੀਆਂ ਫਸਲਾਂ ਦੇ ਮਾਰਕੀਟਿੰਗ ਸੀਜ਼ਨ 2022-23 ਲਈ ਲਾਗੂ ਹੋਵੇਗੀ।ਇਸ ਨਾਲ ਹੀ M.M.F ਦੇ ਕੱਪੜਿਆਂ, M.M.F ਫੈਬਰਿਕਸ ਅਤੇ ਟੈਕਨੀਕਲ ਟੈਕਸਟਾਈਲ ਦੇ ਉਤਪਾਦਾਂ ਲਈ 10,683 ਕਰੋੜ ਰੁਪਏ ਦੇ ਬਜਟ ਖ਼ਰਚ ਨਾਲ P.I.L ਸਕੀਮ ਨੂੰ ਵੀ ਪ੍ਰਵਾਨਗੀ ਦਿੱਤੀ ਹੈ | ਕੇਂਦਰੀ ਮੰਤਰੀ ਮੰਡਲ ਨੇ ਗੰਨਾ ਕਿਸਾਨਾਂ ਲਈ 290 ਰੁਪਏ ਪ੍ਰਤੀ ਕੁਇੰਟਲ ਦੇ ਉੱਚਤਮ ਨਿਰਪੱਖ ਅਤੇ ਲਾਭਦਾਇਕ ਮੁੱਲ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ |