ਕਰਨਾਲ, 9 ਸਤੰਬਰ – ਕਰਨਾਲ ਵਿਖੇ ਕਿਸਾਨਾਂ ਦੇ ਧਰਨੇ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਜ਼ਿਲ੍ਹੇ ‘ਚ ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਐੱਸ.ਐਮ.ਐੱਸ ਸੇਵਾਵਾਂ ‘ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅੱਜ ਰਾਤ 11.50 ਤੱਕ ਜਾਰੀ ਰਹੇਗੀ। ਦੱਸ ਦਈਏ ਕਿ ਬੀਤੇ ਦਿਨ ਕਿਸਾਨਾਂ ਦੇ 13 ਮੈਂਬਰੀ ਵਫਦ ਅਤੇ ਕਰਨਾਲ ਪ੍ਰਸ਼ਾਸਨ ਵਿਚਕਾਰ ਮੀਟਿੰਗ ਵੀ ਹੋਈ ਸੀ, ਜੋ ਕਿ ਬੇਨਤੀਜਾ ਨਿਕਲੀ, ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਜਾਰੀ ਰੱਖਣ ਦਾ ਐਲ਼ਾਨ ਕੀਤਾ ਸੀ।