ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 43,263 ਨਵੇਂ ਮਾਮਲੇ, 338 ਮੌਤਾਂ

ਨਵੀਂ ਦਿੱਲੀ, 9 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 43,263 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 40,567 ਠੀਕ ਹੋਏ ਹਨ ਤੇ 338 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 30,196 ਨਵੇਂ ਮਾਮਲੇ ਤੇ 181 ਮੌਤਾਂ ਦਰਜ ਕੀਤੀਆਂ ਗਈਆਂ ਹਨ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,31,39,981 ਮਾਮਲੇ, 3,93,614 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,23,04,618, ਕੁੱਲ ਮੌਤਾਂ ਦੀ ਗਿਣਤੀ 4,41,749 ਅਤੇ 71,65,97,428 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *