ਕਰਨਾਲ, 9 ਸਤੰਬਰ – ਬੀਤੀ 28 ਅਗਸਤ ਨੂੰ ਬਸਤਾੜਾ ਟੋਲ ਪਲਾਜ਼ਾ ‘ਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੇ ਖ਼ਿਲਾਫ਼ ਕਰਨਾਲ ਦੇ ਮਿੰਨੀ ਸਕੱਤਰੇਤ ਬਾਹਰ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਹੈ। ਧਰਨਾਕਾਰੀ ਕਿਸਾਨ ਪੁਲਿਸ ਦੇ ਲਾਠੀਚਾਰਜ ‘ਚ ਮਾਰੇ ਗਏ ਕਿਸਾਨ ਨੂੰ 25 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇਕੱ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਲਾਠੀਚਾਰਜ ‘ਚ ਜਖਮੀਂ ਹੋਏ ਕਿਸਾਨਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਤਤਕਾਲੀ ਐੱਸ.ਡੀ.ਐਮ ਆਯੂਸ਼ ਸਿਨਹਾ ਨੂੰ ਸਸਪੈਂਡ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂਆ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਅੜੀਅਲ ਰਵੱਈਆ ਕਰੀ ਬੈਠੀ ਹੈ, ਜੋ ਕਿ ਐੱਸ.ਡੀ.ਐਮ ਆਯੂਸ਼ ਸਿਨਹਾ ਨੂੰ ਸਸਪੈਂਡ ਕਰਨ ਲਈ ਤਿਆਰ ਨਹੀਂ ਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।