ਜਲੰਧਰ, 9 ਸਤੰਬਰ – ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਨੇ ਆਪਣੀ ਸਰਵਿਸ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਦੇ 27 ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਬੀਤੇ ਦਿਨ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਮੁਲਾਜ਼ਮ ਜਥੇਬੰਦੀਆਂ ਦੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੰਗਾਂ ਸਬੰਧੀ ਹੋਈ ਮੀਟਿੰਗ ਬੇਸਿੱਟਾ ਰਹੀ ਸੀ।ਮੀਟਿੰਗ ਤੋਂ ਉਪਰੰਤ 27 ਡਿਪੂਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਨੇ ਮੀਟਿੰਗ ਦੌਰਾਨ ਫ਼ੈਸਲਾ ਲਿਆ ਸੀ ਕਿ ਅੱਜ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪੰਜਾਬ ਦੇ ਸਾਰੇ ਬੱਸ ਸਟੈਂਡਾਂ ਨੂੰ ਬੰਦ ਕੀਤਾ ਜਾਵੇਗਾ।ਬਸ ਸਟੈਂਡ ਬੰਦ ਹੋਣ ਕਾਰਨ ਸਾਰੀਆਂ ਪ੍ਰਾਈਵੇਟ ਬੱਸਾਂ ਬਾਹਰੋ ਚੱਲ ਰਹੀਆਂ ਹਨ।ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ 10 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੰਡੀਗੜ੍ਹ ਸਥਿਤ ਸਿਸਵਾ ਫਾਰਮ ‘ਤੇ ਧਰਨਾ ਲਗਾਇਆ ਜਾਵੇਗਾ।