ਲੁਧਿਆਣਾ, 9 ਸਤੰਬਰ – Improvement trust ਲੁਧਿਆਣਾ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਉੱਪਰ ਕਥਿਤ ਘਪਲੇ ਦੇ ਦੋਸ਼ ਲਗਾਉਂਦੇ ਹੋਏ ਭਾਜਪਾ ਵਰਕਰਾਂ ਨੇ Improvement trust ਦੇ ਦਫਤਰ ਨੂੰ ਤਾਲਾ ਲਗਾ ਕੇ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਦੋਸ਼ ਲਗਾਇਆ ਕਿ ਭਾਰਤ ਭੂਸ਼ਣ ਆਸ਼ੂ, ਰਮਨ ਬਾਲਾਸੁਬਰਾਮਨੀਅਮ ਅਤੇ ਟੀਮ ਆਸ਼ੂ ਦੀ ਮਿਲੀਭੁਗਤ ਨਾਲ Improvement trust ਦੁਆਰਾ ਸਰਕਾਰੀ ਜ਼ਮੀਨ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ ਹੈ। ਭਾਜਪਾ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਭਾਜਪਾ ਵਰਕਰ ਅਤੇ ਪੁਲਿਸ ਆਪਸ ਵਿਚ ਧੱਕਾਮੁੱਕੀ ਹੋ ਪਏ।