ਚੰਡੀਗੜ੍ਹ, 9 ਸਤੰਬਰ – ਹਰਿਆਣਾ ਸਰਕਾਰ ਨੇ ਗੰਨਾ ਕਿਸਾਨਾਂ ਲਈ ਵੱਡਾ ਫੈਸਲਾ ਲੈਂਦੇ ਹੋਏ ਗੰਨੇ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਹਰਿਆਣਾ ਸਰਕਾਰ ਨੇ ਗੰਨੇ ਦੀ ਕੀਮਤ 12 ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤੀ ਹੈ। ਇਹ ਐਲਾਨ ਹਰਿਆਣਾ ਦੇ ਖੇਤੀ ਮੰਤਰੀ ਜੇ.ਪੀ ਦਲਾਲ ਨੇ ਸ਼ੁਗਰਫੈੱਡ ਦੀ ਮੀਟਿੰਗ ਦੌਰਾਨ ਕੀਤਾ। ਇਸ ਨਾਲ ਹਰਿਆਣਾ ਵਿਚ ਗੰਨਾ ਹੁਣ 362 ਰੁਪਏ ਪ੍ਰਤੀ ਕੁਇੰਟਲ ਹੋ ਗਿਆਂ ਹੈ ਜਦਕਿ ਪੰਜਾਬ ਵਿਚ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਹੈ।