ਚੰਡੀਗੜ੍ਹ, 9 ਸਤੰਬਰ – ਹਰਿਆਣਾ ਸਰਕਾਰ ਵੱਲੋਂ ਅੱਜ ਗੰਨੇ ਦਾ ਭਾਅ 12 ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ ਦਲਾਲ ਨੇ ਕਿਸਾਨ ਆਗੂਆਂ ਉੱਪਰ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਧਾਇਆ ਸੀ ਤਾਂ ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਸੀ ਤੇ ਉਨ੍ਹਾਂ ਨੂੰ ਮਠਿਆਈਆਂ ਭੇਟ ਕੀਤੀਆਂ ਸਨ।। ਹੁਣ ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ ਵਧਾਇਆ ਹੈ।ਕਿਸਾਨ ਆਗੂ ਹੁਣ ਹਰਿਆਣਾ ਦੇ ਮੁੱਖ ਮੰਤਰੀ ਨੂੰ ਵੀ ਮਠਿਆਈਆਂ ਨਾਲ ਲੈ ਕੇ ਮਿਲਣ।