ਚੰਡੀਗੜ੍ਹ, 9 ਸਤੰਬਰ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਉੱਪਰ ਤਿੱਖੇ ਸ਼ਬਦੀ ਹਮਲੇ ਕਰਦਿਆ ਕਿਹਾ ਕਿ NDA ਦਾ ਮਤਲਬ ਹੈ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆ ਲਈ No Data Available ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿਰਫ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਦੇ ਕਰਜ਼ਾ ਮਾਫ ਕਰਨਾ ਜਾਣਦੀ ਹੈ ਕਿਉਕਿ ਉਨ੍ਹਾਂ ਦੇ ਜਹਾਜ਼ਾਂ ਵਿਚ ਯਾਤਰਾ ਕਰਨੀ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਵਾਧੇ ਨੂੰ ਲੈ ਕੇ ਵੀ ਕੇਂਦਰ ਸਰਕਾਰ ਉੱੋਪਰ ਨਿਸ਼ਾਨੇ ਸਾਧੇ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀ ਲੈਂਦਿਆ ਕਿਹਾ ਕਿ ਇਹ ਦੋਵੇਂ ਪਾਰਟੀਆਂ ਕਿਸਾਨਾਂ ਦੇ ਸਮਰਥਨ ਦਾ ਝੂਠਾ ਦਿਖਾਵਾ ਕਰ ਰਹੀਆਂ ਹਨ।