ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 34,973 ਨਵੇਂ ਮਾਮਲੇ, 260 ਮੌਤਾਂ

ਨਵੀਂ ਦਿੱਲੀ, 10 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 34,973 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 37,681 ਠੀਕ ਹੋਏ ਹਨ ਤੇ 260 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 26,200 ਨਵੇਂ ਮਾਮਲੇ ਤੇ 114 ਮੌਤਾਂ ਦਰਜ ਕੀਤੀਆਂ ਗਈਆਂ ਹਨ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,31,74,954 ਮਾਮਲੇ, 3,90,646 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,23,42,299, ਕੁੱਲ ਮੌਤਾਂ ਦੀ ਗਿਣਤੀ 4,42,009 ਅਤੇ 72,37,84,586 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *