ਚੰਡੀਗੜ੍ਹ, 10 ਸਤੰਬਰ – ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ‘ਚ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿਚ ਭਾਜਪਾ ਨੂੰ ਸੱਦਾ ਨਹੀਂ ਦਿੱਤਾ ਗਿਆ। ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿਚ ਰਾਜਨੀਤਿਕ ਪਾਰਟੀਆਂ ਦੇ ਆਗੂ ਪਹੁੰਚਣੇ ਸ਼ੁਰੂ ਹੋ ਗਏ ਹਨ।