ਕਰਨਾਲ ‘ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁੜ ਤੋਂ ਸ਼ੁਰੂ

ਕਰਨਾਲ, 10 ਸਤੰਬਰ – ਹਰਿਆਣਾ ਦੇ ਕਰਨਾਲ ‘ਚ ਬੰਦ ਕੀਤੀਆਂ ਗਈਆ ਮੋਬਾਈਲ ਇੰਟਰਨੈੱਟ ਤੇ ਐੱਸ.ਐਮ.ਐੱਸ ਸੇਵਾਵਾਂ ਮੁੜ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 28 ਅਗਸਤ ਨੂੰ ਕਰਨਾਲ ਵਿਖੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਕਿਸਾਨਾਂ ਵੱਲੋਂ ਕਰਨਾਲ ਦੇ ਮਿੰਨੀ ਸਕੱਤਰੇਤ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਨਤੀਜਾ ਰਹੀ ਸੀ, ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਕਰਨਾਲ ‘ਚ ਮੋਬਾਈਲ ਇੰਟਰਨੈੱਟ ਤੇ ਐੱਸ.ਐਮ.ਐੱਸ ਸੇਵਾਵਾਂ ਉੱਪਰ ਰੋਕ ਲਗਾ ਦਿੱਤੀ ਸੀ। Assistant District PRO ਰਘਵੀਰ ਸਿੰਘ ਨੇ ਕਿਹਾ ਕਿ ਫਿਲਹਾਲ ਮੋਬਾਈਲ ਇੰਟਰਨੈੱਟ ਤੇ ਐੱਸ.ਐਮ.ਐੱਸ ਸੇਵਾਵਾਂ ਉੱਪਰ ਮੁੜ ਤੋਂ ਰੋਕ ਲਾਉਣ ਦਾ ਕੋਈ ਵਿਚਾਰ ਨਹੀਂ ਹੈ।

Leave a Reply

Your email address will not be published. Required fields are marked *