ਚੰਡੀਗੜ੍ਹ, 10 ਸਤੰਬਰ – ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਆਗੂ ਨੇ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਜੋ ਹੁਕਮ ਲਾਉਣਗੀਆਂ, ਉਹ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਪ੍ਰਵਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਦੇ ਹੋਰ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਸਿਆਸੀ ਰੈਲੀਆਂ ਅਤੇ ਹੋਰ ਪ੍ਰੋਗਰਾਮ ਨਾ ਕਰਨ ਲਈ ਕਿਹਾ ਹੈ। ਕਿਸਾਨ ਜਥੇਬੰਦੀਆਂ ਨੇ ਜੋ ਵੀ ਕਿਹਾ ਹੈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਉਸ ਮੁਤਾਬਿਕ ਹੀ ਚੱਲੇਗਾ।