ਚੰਡੀਗੜ੍ਹ, 10 ਸਤੰਬਰ – ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੀ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਿਆਸੀ ਰੈਲੀਆਂ ਅਤੇ ਹੋਰ ਪ੍ਰੋਗਰਾਮ ਨਾ ਕਰਨ ਲਈ ਕਿਹਾ ਹੈ ਜਦਕਿ ਪਾਰਟੀ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕਿਹਾ ਗਿਆ ਹੈ ਕਿ ਚੋਣਾਂ ਦਾ ਸਮਾਂ ਹੈ ਇਸ ਲਈ ਰਾਜਨੀਤਿਕ ਪਾਰਟੀਆਂ ਬਹੁਤੀ ਦੇਰ ਲੋਕਾਂ ਤੋਂ ਦੂਰ ਨਹੀਂ ਰਹਿ ਸਕਦੀਆਂ।ਫਿਰ ਵੀ ਕਿਸਾਨ ਜਥੇਬੰਦੀਆਂ ਨੇ ਜੋ ਵੀ ਗੱਲਾਂ ਕਹੀਆਂ ਹਨ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਉਨ੍ਹਾਂ ਬਾਰੇ ਫੈਸਲਾ ਪਾਰਟੀ ਪੱਧਰ ‘ਤੇ ਵਿਚਾਰ ਚਰਚਾ ਤੋਂ ਬਾਅਦ ਹੀ ਕੀਤਾ ਜਾਵੇਗਾ।