ਸਿਮਰਜੀਤ ਬੈਂਸ ਨੇ ਕਿਸਾਨ ਜਥੇਬੰਦੀਆਂ ਪ੍ਰਤੀ ਜਤਾਇਆ ਰੋਸ

ਚੰਡੀਗੜ੍ਹ, 10 ਸਤੰਬਰ – ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ‘ਚ ਸਿਆਸੀ ਰੈਲੀਆ ਜਾਂ ਸਮਾਗਮ ਨਹੀਂ ਹੋਣੇ ਚਾਹੀਦੇ ਹਨ। ਕਿਸਾਨ ਸਭ ਤੋਂ ਵੱਧ ਜ਼ਰੂਰੀ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨ ਜਥੇਬੰਦੀਆਂ ਉੱਪਰ ਰੋਸ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਮੀਟਿੰਗ ‘ਚ ਬੁਲਾਇਆ ਤੱਕ ਨਹੀਂ ਗਿਆ, ਉਨ੍ਹਾਂ ਨੇ ਜ਼ਬਰਦਸਤੀ ਮੀਟਿੰਗ ਲਈ ਸਮਾਂ ਲਿਆ ਹੈ। ਜਦਕਿ ਲੋਕ ਇਨਸਾਫ ਪਾਰਟੀ ਨੇ ਹੀ ਕਿਸਾਨਾਂ ਦੇ ਹੱਕ ਵਿਚ ਸਭ ਤੋਂ ਪਹਿਲਾਂ ਆਵਾਜ਼ ਉਠਾਈ ਹੈ।

Leave a Reply

Your email address will not be published. Required fields are marked *