ਸਿਡਨੀ, 27 ਅਪ੍ਰੈਲ – ਕੋਰੋਨਾ ਦੇ ਮੱਦੇਨਜ਼ਰ ਆਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੀਆ ਉਡਾਣਾਂ ਨੂੰ ਅਸਥਾਈ ਤੌਰ ‘ਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮਾਰੀਸਨ ਨੇ ਕਿਹਾ ਕਿ ਭਾਰਤ ਵਿਚ ਕੋਰੋਨਾ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ ਇਸ ਲਈ 15 ਮਈ ਤੱਕ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆ ਗਈਆਂ ਹਨ।