ਪੋਰਟ ਬਲੇਅਰ/ਦੇਹਰਾਦੂਨ, 11 ਸਤੰਬਰ – ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ਦੇ ਡਿਗਲੀਪੁਰ ਵਿਖੇ 137 ਕਿੱਲੋਮੀਟਰ ਉੱਤਰ ਵਿਚ ਅੱਜ ਸਵੇਰੇ 8.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਤੋਂ ਇਲਾਵਾ ਉੱਤਰਾਖੰਡ ਦੇ ਜੋਸ਼ੀਮੱਠ ਵਿਖੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਭੂਚਾਲ ਵਿਚ ਜਾਨੀ ਜਾਂ ਮਾਲੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ।