ਨਵੀਂ ਦਿੱਲੀ, 11 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 33,376 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 32,198 ਠੀਕ ਹੋਏ ਹਨ ਤੇ 308 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 25,010 ਨਵੇਂ ਮਾਮਲੇ ਤੇ 177 ਮੌਤਾਂ ਦਰਜ ਕੀਤੀਆਂ ਗਈਆਂ ਹਨ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,32,08,330 ਮਾਮਲੇ, 3,91,516 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,23,74,497, ਕੁੱਲ ਮੌਤਾਂ ਦੀ ਗਿਣਤੀ 4,42,317 ਅਤੇ 73,05,89,688 ਵੈਕਸੀਨੇਸ਼ਨ ਹੋ ਚੁੱਕੀ ਹੈ।