ਫਗਵਾੜਾ, 11 ਸਤੰਬਰ (ਰਮਨਦੀਪ) – ਰੇਲਵੇ ਸਟੇਸ਼ਨ ਫਗਵਾੜਾ ਵਿਖੇ ਬੀਤੀ ਦੇਰ ਰਾਤ ਇੱਕ ਵਿਅਕਤੀ ਦੀ ਟ੍ਰੇਨ ਹੇਠਾਂ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਨਹੀ ਹੋ ਸਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ ਫਗਵਾੜਾ ਦੇ ਇੰਚਾਰਜ ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਵਿਖੇ ਲਾਈਨਾਂ ਵਿੱਚ ਕਿਸੇ ਵਿਅਕਤੀ ਦੀ ਲਾਸ਼ ਪਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈਣ ਤੋਂ ਬਾਅਦ 72 ਘੰਟੇ ਲਈ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ। ਉਨਾਂ ਕਿਹਾ ਕਿ ਜਿਸ ਕਿਸੇ ਨੂੰ ਵੀ ਇਸ ਵਿਅਕਤੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਜੀ.ਆਰ.ਪੀ ਚੌਂਕੀ ਰੇਲਵੇ ਸਟੇਸ਼ਨ ਫਗਵਾੜਾ ਵਿਖੇ ਸੰਪਰਕ ਕਰ ਸਕਦਾ ਹੈ।