ਟਾਂਡਾ ਉੜਮੁੜ, 11 ਸਤੰਬਰ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿਚ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਹੈ। ਇਸ ਦੇ ਤਹਿਤ ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਉੱਪਰ ਚੌਲਾਂਗ ਟੋਲ ਪਲਾਜ਼ਾ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਸਮੂਹ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਤਪਾਲ ਸਿੰਘ ਮਿਰਜ਼ਾਪੁਰ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਦ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਪੰਜਾਬ ਭਰ ਵਿਚ ਭਾਜਪਾ ਆਗੂਆਂ ਦਾ ਵਿਰੋਧ ਇਸੇ ਤਰਾਂ ਜਾਰੀ ਰਹੇਗਾ।