ਲੁਧਿਆਣਾ, 11 ਸਤੰਬਰ – ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਲੈ ਕੇ ਲੁਧਿਆਣਾ ਵਿਖੇ ਯੂਥ ਕਾਂਗਰਸ ਦੇ ਵਰਕਰਾਂ ਨੇ ਭਾਜਪਾ ਦਫਤਰ ਦਾ ਘੇਰਾਓ ਕਰਦੇ ਹੋਏ ਦਫਤਰ ਨੂੰ ਤਾਲਾ ਲਾਉਣ ਦੀ ਕੋਸ਼ਿਸ਼ ਕੀਤੀ।ਯੂਥ ਕਾਂਗਰਸ ਦੇ ਵਰਕਰਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡ ਲਗਾਏ ਗਏ, ਜਿਨ੍ਹਾਂ ਨੂੰ ਪਿੱਛੇ ਕਰਦੇ ਹੋਏ ਕਾਂਗਰਸੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਅਤੇ ਕਾਂਗਰਸੀਆਂ ਵਿਚਕਾਰ ਧੱਕਾਮੁੱਕੀ ਹੋਈ। ਇਸ ਦੌਰਾਨ ਭਾਜਪਾ ਵਰਕਰਾਂ ਅਤੇ ਕਾਂਗਰਸੀ ਵਰਕਰਾਂ ਨੇ ਇੱਕ ਦੂਸਰੇ ਉੱਪਰ ਪੱਥਰ ਵੀ ਬਰਸਾਏ।