ਸਿਵਲ ਹਸਪਤਾਲ ਫਗਵਾੜਾ ‘ਚ ਕੋਵਿਡ ਵੈਕਸੀਨ ਖਤਮ, ਲੋਕ ਹੋਏ ਨਿਰਾਸ਼

ਫਗਵਾੜਾ, 27 ਅਪ੍ਰੈਲ (ਰਮਨਦੀਪ) – ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਲੋਕਾਂ ਦੇ ਕੋਰੋਨਾ ਵੈਕਸੀਨ ਲਗਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰੰਤੂ ਇਨ੍ਹਾਂ ਦਾਅਵਿਆ ਹੀ ਹਕੀਕਤ ਨਜ਼ਰ ਆਈ ਸਿਵਲ ਹਸਪਤਾਲ ਫਗਵਾੜਾ ਦੇ ਕੋਵਿਡ ਵੈਕਸੀਨ ਸੈਂਟਰ ‘ਚ ਜਿੱਥੇ ਕਿ ਕੋਰੋਨਾ ਵੈਕਸੀਨ ਖਤਮ ਹੋਣ ਕਾਰਨ ਲੋਕਾਂ ਨੂੰ ਕਾਫੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਕੋਰੋਨਾ ਵੈਕਸੀਨ ਲਗਵਾਉਣ ਆਈਆਂ ਮਹਿਲਾਵਾਂ ਨੇ ਦੱਸਿਆ ਕਿ ਉਹ ਆਪਣਾ ਕੰਮਕਾਰ ਛੱਡ ਕੇ ਕੋਰੋਨਾ ਵੈਕਸੀਨ ਲਗਵਾਉਣ ਆਈਆ ਸਨ ਪਰੰਤੂ ਉਨ੍ਹਾਂ ਨੂੰ ਇੱਥੇ ਆ ਕੇ ਪਤਾ ਲੱਗਾ ਕਿ ਕੋਰੋਨਾ ਵੈਕਸੀਨ ਖਤਮ ਹੋ ਗਈ ਹੈ।ਓਧਰ ਐੱਸ.ਐਮ.ਓ ਸਿਵਲ ਹਸਪਤਾਲ ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਸ਼ਾਮ ਤੱਕ ਕੋਰੋਨਾ ਵੈਕਸੀਨ ਆ ਜਾਣਗੇ ਤੇ ਕੱਲ੍ਹ ਤੋਂ ਸਾਰਿਆ ਦੇ ਕੋਰੋਨਾ ਵੈਕਸੀਨ ਲਗਾਏ ਜਾਣਗੇ।

Leave a Reply

Your email address will not be published. Required fields are marked *