ਪਾਂਸ਼ਟਾ, 11 ਸਤੰਬਰ (ਰਜਿੰਦਰ) ਪਿਛਲੇ ਲੰਮੇ ਸਮੇਂ ਤੋਂ ਮਾਡਲ ਟਾਊਨ ਪਾਂਸ਼ਟਾ ਦੇ ਲੋਕ ਮੇਨ ਗਲੀ ਨਾ ਬਣਨ ਕਰਕੇ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਸਨ। ਲੋਕਾਂ ਦੀ ਇਸ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਪਾਣੀ ਵਾਲੀ ਪਾਈਪ ਲਾਈਨ ਦਾ ਉਦਘਾਟਨ ਹਲਕਾ ਵਿਧਾਇਕ ਫਗਵਾੜਾ ਬਲਵਿੰਦਰ ਸਿੰਘ ਧਾਲੀਵਾਲ ਨੇ ਭੋਲਾ ਪੰਚ ਨਾਲ ਕਹੀ ਰਾਹੀ ਟੱਕ ਲਗਾ ਕੇ ਕੀਤਾ, ਜਿਸ ਤੋਂ ਬਾਅਦ ਗਲੀ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਹੋਵੇਗਾ। ਮੁਹੱਲਾ ਸੁਨੀਲ ਕੁਮਾਰ ਨੇ ਦੱਸਿਆ ਕਿ ਜਦ ਦੀ ਪੰਚਾਇਤ ਬਣੀ ਹੋਈ ਹੈ ਉਨ੍ਹਾਂ ਦੇ ਮੁਹੱਲੇ ‘ਚ ਵਿਕਾਸ ਦੇ ਨਾਂਅ ‘ਤੇ ਇੱਕ ਇੱਟ ਤੱਕ ਨਹੀਂ ਲੱਗੀ।ਇਹ ਗਲੀ ਵੀ 25 ਸਾਲ ਪਹਿਲਾਂ ਦੀ ਬਣੀ ਹੋਈ ਹੈ ਜਿਸ ਤੋਂ ਬਾਅਦ ਕਿਸੇ ਨੇ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।ਸੁਨੀਲ ਕੁਮਾਰ ਅਨੁਸਾਰ ਮੇਨ ਸੜਕ ਤੋਂ ਲੈ ਕੇ ਬੰਨ੍ਹ ਤੱਕ ਗਲੀ ਬਣਾਉਣ ਲਈ 9 ਲੱਖ ਰੁਪਏ ਦੀ ਗ੍ਰਾਂਟ ਆਈ ਹੈ ਤੇ ਉਨ੍ਹਾਂ ਇਸ ਉੱਦਮ ਲਈ ਵਿਧਾਇਕ ਧਾਲੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ।ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਈਪ ਲਾਈਨ ਪਾਉਣ ਤੋਂ ਬਾਅਦ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਚਨਬੱਧ ਹੈ ਜਿਸ ਵਿਚ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ।