ਨਵੀਂ ਦਿੱਲੀ, 13 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27,254 ਨਵੇਂ ਮਾਮਲੇ ਸਾਹਮਣੇ ਆਏ ਹਨ. ਜਦਕਿ 219 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 20,240 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ 67 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,32,64,175 ਮਾਮਲੇ, 3,74,269 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,24,47,032, ਮਰਨ ਵਾਲਿਆਂ ਦੀ ਗਿਣਤੀ 4,42,874 ਤੇ 74,38,37,643 ਵੈਕਸੀਨੇਸ਼ਨ ਹੋ ਚੁੱਕੀ ਹੈ।