ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 25,404 ਨਵੇਂ ਮਾਮਲੇ, 339 ਮੌਤਾਂ

ਨਵੀਂ ਦਿੱਲੀ, 14 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 25,404 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 37,127 ਠੀਕ ਹੋਏ ਹਨ ਤੇ 339 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 15,058 ਨਵੇਂ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 28,439 ਤੇ 99 ਮੌਤਾਂ ਦਰਜ ਕੀਤੀਆਂ ਗਈਆਂ ਹਨ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,32,89,579 ਮਾਮਲੇ, 3,62,207 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,24,84,159, ਕੁੱਲ ਮੌਤਾਂ ਦੀ ਗਿਣਤੀ 4,43,213 ਅਤੇ 75,22,38,324 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *