ਸ਼ਿਮਲਾ, 14 ਸਤੰਬਰ – ਗੁਜਰਾਤ ਦਾ ਮੁੱਖ ਮੰਤਰੀ ਬਦਲੇ ਜਾਣ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਦਿੱਲੀ ਬੁਲਾਇਆ ਗਿਆ ਹੈ। ਦੱਸ ਦਈਏ ਕਿ ਜੈਰਾਮ ਠਾਕੁਰ ਦੋ ਦਿਨ ਪਹਿਲਾਂ ਹੀ ਦਿੱਲੀ ਤੋਂ ਪਰਤੇ ਸਨ, ਪਰੰਤੂ ਇੱਕ ਵਾਰ ਫਿਰ ਦਿੱਲੀ ਬੁਲਾਏ ਜਾਣ ਤੋਂ ਬਾਅਦ ਸਿਆਸੀ ਗਲਿਆਰਿਆਂ ‘ਚ ਚਰਚਾ ਸ਼ੁਰੂ ਹੋ ਗਈ ਹੈ।