ਚੰਡੀਗੜ੍ਹ, 14 ਸਤੰਬਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ‘ਚ ਅੰਦੋਲਨ ਨਾ ਕਰਨ ਦੀ ਬਜਾਇ ਦਿੱਲੀ ਅਤੇ ਹਰਿਆਣਾ ‘ਚ ਜਾ ਕੇ ਅੰਦੋਲਨ ਕਰਨ ਸਬੰਧੀ ਦਿਤੇ ਗਏ ਬਿਆਨ ‘ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੁਰਜੀਤ ਕੁਮਾਰ ਜਿਆਣੀ ਦਾ ਕਹਿਣਾ ਹੈ ਕਿ ਹੁਣ ਬਿੱਲੀ ਥੈਲਿਓ ਬਾਹਰ ਆ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਦੇ ਬਿਆਨ ‘ਤੇ ਸਵਾਲ ਚੁੱਕੇ ਹਨ ਜਦਕਿ ਕਿਸਾਨਾਂ ਨੇ ਵੀ ਕੈਪਟਨ ਦੇ ਬਿਆਨ ‘ਤੇ ਇਤਰਾਜ਼ ਜਤਾਇਆ ਹੈ।