ਬਰਨਾਲਾ – ਭਾਜਪਾ ‘ਚ ਸ਼ਾਮਿਲ ਹੋਏ ਸਰਪੰਚ ਦੇ ਮੁਕੰਮਲ ਬਾਈਕਾਟ ਦਾ ਫੈਸਲਾ

ਬਰਨਾਲਾ, 14 ਸਤੰਬਰ – ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਦੇ ਸਰਪੰਚ ਬੂਟਾ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦੀਆਂ ਖਬਰਾਂ ਲੰਘੇ ਸੋਮਵਾਰ ਨੂੰ ਪ੍ਰਕਾਸ਼ਿਤ ਹੋਈਆਂ ਸਨ। ਇਨ੍ਹਾਂ ਖਬਰਾਂ ਦੇ ਪ੍ਰਕਾਸ਼ਿਤ ਹੋਣ ਤੋਂ ਬਾਅਦ ਅੱਜ ਪਿੰਡ ਚੰਨਣਵਾਲ ਵਿਖੇ ਪਿੰਡ ਦੇ ਮੋਹਤਬਾਰਾਂ ਦਾ ਇਕੱਠ ਹੋਇਆ। ਇਸ ਇਕੱਠ ਦੌਰਾਨ ਸਰਪੰਚ ਬੂਟਾ ਸਿੰਘ ਅਤੇ ਉਸ ਦੇ ਸਾਥੀਆਂ ਦੇ ਮੁਕੰਮਲ ਬਾਈਕਾਟ ਦਾ ਫੈਸਲਾ ਲਿਆ ਗਿਆ। ਓਧਰ ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ਰੋਕਣ ਲਈ ਪਿੰਡ ਵਿਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

Leave a Reply

Your email address will not be published. Required fields are marked *