ਫਗਵਾੜਾ, 14 ਸਤੰਬਰ (ਰਮਨਦੀਪ) – ਫਗਵਾੜਾ ਵਿਖੇ ਇੱਕ ਨੌਜ਼ਵਾਨ ਵੱਲੋਂ ਜਹਿਰੀਲੀ ਚੀਜ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੋਕੇ ਗੱਲਬਾਤ ਕਰਦਿਆ ਥਾਣਾ ਸਤਨਾਮਪੁਰਾ ਦੇ ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖੇੜਾ ਦੇ ਨੌਜ਼ਵਾਨ ਕੁਲਦੀਪ ਕੁਮਾਰ ਪੁੱਤਰ ਗੁਰਮੇਜ ਲਾਲ ਨੇ ਕਿਸੇ ਜਹਿਰਲੀ ਚੀਜ ਦਾ ਸੇਵਨ ਕਰ ਲਿਆ ਹੈ ਜੋ ਕਿ ਸਿਵਲ ਹਸਪਤਾਲ ਫਗਵਾੜਾ ਵਿਖੇ ਜੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਕੁਲਦੀਪ ਕੁਮਾਰ ਦੇ ਬਿਆਨਾਂ ਮੁਤਾਬਿਕ ਪੀਪਾਰੰਗੀ ਦੇ ਰਹਿਣ ਵਾਲੇ ਦੇਸ ਰਾਜ ਅਤੇ ਉਸ ਦੇ ਲੜਕੇ ਵੱਲੋਂ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆ ਜਾ ਰਹੀਆ ਸਨ। ਜਿਸ ਦੇ ਚੱਲਦਿਆ ਹੀ ਉਸ ਨੇ ਇਹ ਕਦਮ ਚੁੱਕਿਆ ਹੈ। ਜਾਂਚ ਅਧਿਕਾਰੀ ਹਰਜਿੰਦਰ ਸਿੰਘ ਮੁਤਾਬਿਕ ਉਕਤ ਨੌਜ਼ਵਾਨ ਦੀ ਦੌਰਾਨੇ ਇਲਾਜ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਬਿਆਨਾ ਦੇ ਅਧਾਰ ‘ਤੇ ਦੇਸ ਰਾਜ ਵਾਸੀ ਪੀਪਾ ਰੰਗੀ, ਉਸ ਦੀ ਲੜਕੀ ਅਤੇ ਉਸ ਦੇ ਪੁੱਤਰ ਸੁਨੀਲ ਕੁਮਾਰ ਖਿਲਾਫ ਧਾਰਾ 306 ਤਹਿਤ ਮਾਮਲਾ ਦਰਜ਼ ਕਰ ਲਿਆ ਹੈ। ਜਿਨਾਂ ਦੀ ਅਜੇ ਤੱਕ ਗ੍ਰਿਫਤਾਰੀ ਨਹੀ ਹੋਈ ਹੈ। ਉਨਾਂ ਕਿਹਾ ਕਿ ਪੁਲਿਸ ਨੇ ਮ੍ਰਿਤਕ ਨੌਜ਼ਵਾਨ ਕੁਲਦੀਪ ਕੁਮਾਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।